ਪੱਟੀ/ਸਲੋਵਾਕੀਆ:
ਸਲੋਵਾਕੀਆ ਵਿੱਚ ਕਰੀਬ ਚਾਰ ਮਹੀਨੇ ਪਹਿਲਾਂ ਇੱਕ ਪੰਜਾਬੀ ਨੌਜਵਾਨ ਦੀ ਨਹਾਉਣ ਸਮੇਂ ਡੁੱਬਣ ਕਾਰਨ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ ਪੱਟੀ ਪਿੰਡ ਦੇ ਰਹਿਣ ਵਾਲੇ ਸੰਦੀਪ ਸਿੰਘ, ਪੁੱਤਰ ਮਿੱਤਰਪਾਲ ਸਿੰਘ ਵਜੋਂ ਹੋਈ ਹੈ।
ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਦੀ ਦੇਹ ਨੂੰ ਭਾਰਤ ਲਿਆਉਣ ਲਈ ਲੱਖਾਂ ਰੁਪਏ ਦੇ ਖਰਚ ਦੀ ਲੋੜ ਹੈ, ਜਿਸ ਕਾਰਨ ਪਰਿਵਾਰ ਆਪਣੇ ਪੱਧਰ 'ਤੇ ਇਹ ਪ੍ਰਕਿਰਿਆ ਪੂਰੀ ਕਰਨ ਵਿੱਚ ਅਸਮਰੱਥ ਹੈ। ਪਰਿਵਾਰ ਨੇ ਸਰਕਾਰ, ਪ੍ਰਵਾਸੀ ਪੰਜਾਬੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਕੋਲ ਅਪੀਲ ਕੀਤੀ ਹੈ ਕਿ ਮ੍ਰਿਤਕ ਦੀ ਦੇਹ ਨੂੰ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਆਪਣੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।
ਇਸ ਦੁਖਦਾਈ ਘਟਨਾ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
ਭਾਰਤ
ਨੌਜਵਾਨ ਦੀ ਨਹਾਉਣ ਸਮੇਂ ਡੁੱਬਣ ਕਾਰਨ ਮੌਤ ਹੋ ਗਈ ਸੀ