ਲੁਧਿਆਣਾ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਿਕਾਸ ਸਬੰਧੀ ਕੀਤੇ ਅਹਿਮ ਐਲਾਨ


 

ਲੁਧਿਆਣਾ, 13 ਜੂਨ: ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਅੱਜ ਲੁਧਿਆਣਾ ਦੌਰੇ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਅਤੇ ਵਿਕਾਸ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ।


 

ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਬੁਨਿਆਦੀ ਢਾਂਚੇ, ਊਰਜਾ ਖੇਤਰ ਅਤੇ ਆਰਥਿਕ ਵਿਕਾਸ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਵੀ ਕੇਂਦਰ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ।


 

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਦੀ ਜ਼ਿੰਦਗੀ ਨੂੰ ਹੋਰ ਬਿਹਤਰ ਬਣਾਉਣਾ ਹੈ। ਇਸ ਮੌਕੇ ਭਾਜਪਾ ਦੇ ਆਗੂ ਅਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।


 

ਸਲੱਗ: ਹਰਦੀਪ ਪੁਰੀ ਲੁਧਿਆਣਾ ਦੌਰਾ


 

ਸਬ ਸਲੱਗ: ਕੇਂਦਰੀ ਮੰਤਰੀ ਨੇ ਪੱਤਰਕਾਰਾਂ ਨਾਲ ਕੀਤੀ