ਨੌਜਵਾਨ ਨੂੰ ਸਾਲੇ ਨੇ ਤੇਲ ਪਾ ਕੇ ਜਿਉਂਦਾ ਸਾੜਿਆ, ਸੀਸੀਟੀਵੀ 'ਚ ਕੈਦ ਹੋਈ ਦਿਲ ਦਹਿਲਾਉਣ ਵਾਲੀ ਵਾਰਦਾਤ
ਪੱਟੀ 3 ਜੁਲਾਈ:
ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਸੰਘਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਘਰੇਲੂ ਵਿਵਾਦ ਨੇ ਖੂਨੀ ਰੂਪ ਧਾਰ ਲਿਆ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਪਿੰਡ ਲੋਪੋਕੇ ਦਾ ਰਹਿਣ ਵਾਲਾ ਲਵਪ੍ਰੀਤ ਸਿੰਘ ਆਪਣੀ ਰੁੱਸ ਕੇ ਪੇਕੇ ਘਰ ਰਹਿ ਰਹੀ ਪਤਨੀ ਨੂੰ ਮਨਾਉਣ ਲਈ ਸਹੁਰੇ ਘਰ ਪਹੁੰਚਿਆ ਸੀ।
ਦੱਸਿਆ ਜਾਂਦਾ ਹੈ ਕਿ ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ, ਜਿਸ ਤੋਂ ਬਾਅਦ ਉਸ ਦੇ ਸਾਲੇ ਸਾਜਨ ਸਿੰਘ ਨੇ ਕਥਿਤ ਤੌਰ 'ਤੇ ਲਵਪ੍ਰੀਤ ਸਿੰਘ 'ਤੇ ਜਲਣਸ਼ੀਲ ਪਦਾਰਥ ਪਾ ਕੇ ਅੱਗ ਲਗਾ ਦਿੱਤੀ। ਇਸ ਹਮਲੇ ਵਿੱਚ ਲਵਪ੍ਰੀਤ ਸਿੰਘ ਬੁਰੀ ਤਰ੍ਹਾਂ ਝੁਲਸ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ।
ਸੂਤਰਾਂ ਅਨੁਸਾਰ ਇਹ ਪੂਰੀ ਵਾਰਦਾਤ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀਸੀਟੀਵੀ ਫੁਟੇਜ ਸਮੇਤ ਹੋਰ ਸਬੂਤਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ
ਨੌਜਵਾਨ ਨੂੰ ਸਾਲੇ ਨੇ ਤੇਲ ਪਾ ਕੇ ਜਿਉਂਦਾ ਸਾੜਿਆ, ਸੀਸੀਟੀਵੀ 'ਚ ਕੈਦ ਹੋਈ ਦਿਲ ਦਹਿਲਾਉਣ ਵਾਲੀ ਵਾਰਦਾਤ
ਨੌਜਵਾਨ ਨੂੰ ਸਾਲੇ ਨੇ ਤੇਲ ਪਾ ਕੇ ਜਿਉਂਦਾ ਸਾੜਿਆ, ਸੀਸੀਟੀਵੀ 'ਚ ਕੈਦ ਹੋਈ ਦਿਲ ਦਹਿਲਾਉਣ ਵਾਲੀ ਵਾਰਦਾਤ