ਦਿੱਲੀ ਸਰਕਾਰ ਦਾ ਵੱਡਾ ਐਲਾਨ, ਹੁਣ ਨਹੀਂ ਮਿਲੇਗਾ ਵਰਕ ਫਰੋਮ ਹੋਮ
ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿੱਚ ਚੱਲ ਰਹੀ ਵਰਕ ਫਰੋਮ ਹੋਮ ਦੀ ਵਿਵਸਥਾ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਕਰਮਚਾਰੀ ਨਿਰਧਾਰਿਤ ਸਮੇਂ ਅਨੁਸਾਰ ਦਫ਼ਤਰਾਂ ਵਿੱਚ ਹਾਜ਼ਰ ਹੋਣ। ਦਫ਼ਤਰਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 6:30 ਵਜੇ ਤੱਕ ਰਹੇਗਾ। ਸਰਕਾਰ ਦਾ ਕਹਿਣਾ ਹੈ ਕਿ ਇਸ ਫ਼ੈਸਲੇ ਨਾਲ ਸਰਕਾਰੀ ਕੰਮਕਾਜ ਵਿੱਚ ਹੋਰ ਤੇਜ਼ੀ ਅਤੇ ਜਵਾਬਦੇਹੀ ਆਵੇਗੀ।