ਚੰਡੀਗੜ੍ਹ, 7 ਜੁਲਾਈ: ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਕਿਹਾ ਹੈ ਕਿ ਲੰਬੇ ਸਮੇਂ ਦੀਆਂ ਰੁਕਾਵਟਾਂ ਅਤੇ ਸੰਘਰਸ਼ਾਂ ਤੋਂ ਬਾਅਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫ਼ਿਲਮ ਆਖ਼ਿਰਕਾਰ ਰਿਲੀਜ਼ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਫ਼ਿਲਮ ਨਹੀਂ, ਸਗੋਂ ਸੱਚ, ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਲਈ ਲੜੀ ਗਈ ਲੰਬੀ ਜੰਗ ਦੀ ਕਹਾਣੀ ਹੈ।
ਪਰਮਜੀਤ ਕੌਰ ਖਾਲੜਾ ਨੇ ਕਿਹਾ ਕਿ ਜੇਕਰ ਇਹ ਫ਼ਿਲਮ ਪਹਿਲਾਂ ਰਿਲੀਜ਼ ਹੋ ਜਾਂਦੀ ਤਾਂ ਨੌਜਵਾਨ ਪੀੜ੍ਹੀ ਅਤੇ ਸਮਾਜ ਨੂੰ ਇਸ ਤੋਂ ਵੱਡੀ ਪ੍ਰੇਰਣਾ ਮਿਲਦੀ। ਉਨ੍ਹਾਂ ਆਸ ਪ੍ਰਗਟਾਈ ਕਿ ਹੁਣ ਵੀ ਇਹ ਫ਼ਿਲਮ ਲੋਕਾਂ ਨੂੰ ਸੱਚ ਦੇ ਪੱਖ ਵਿੱਚ ਖੜ੍ਹਨ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਅਤੇ ਸੰਘਰਸ਼ ਨੂੰ ਇਹ ਫ਼ਿਲਮ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਸਾਧਨ ਸਾਬਤ ਹੋਵੇਗੀ।