ਬਹਿਬਲ ਕਲਾਂ ਪਹੁੰਚੀ ਐਸ.ਆਈ.ਟੀ.,
ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਮੈਂਬਰ ਵੀਰਵਾਰ ਨੂੰ ਘਟਨਾ ਸਥਾਨ 'ਤੇ ਪਹੁੰਚੇ। ਸਾਬਕਾ ਡੀ.ਆਈ.ਜੀ. ਹਰਜੀਤ ਸਿੰਘ ਅਰਗਵਾਲ ਦੀ ਅਗਵਾਈ ਹੇਠ ਟੀਮ ਨੇ ਸਾਲ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਉਸ ਤੋਂ ਬਾਅਦ ਵਾਪਰੇ ਗੋਲੀਕਾਂਡ ਨਾਲ ਸਬੰਧਤ ਸਥਾਨਾਂ ਦਾ ਦੌਰਾ ਕੀਤਾ।
ਜਾਂਚ ਦੌਰਾਨ ਐਸ.ਆਈ.ਟੀ. ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਪਹਿਲਾਂ ਇਕੱਠੇ ਕੀਤੇ ਸਬੂਤਾਂ ਅਤੇ ਹੋਰ ਤੱਥਾਂ ਦੀ ਪੜਤਾਲ ਕੀਤੀ। ਟੀਮ ਵੱਲੋਂ ਜਾਂਚ ਨੂੰ ਅੱਗੇ ਵਧਾਉਣ ਲਈ ਮੌਕੇ 'ਤੇ ਲੋੜੀਂਦੀ ਜਾਣਕਾਰੀ ਵੀ ਇਕੱਠੀ ਕੀਤੀ
"."