ਸਕੂਲ ਫ਼ੀਸ ਵਾਧੇ ਦੇ ਮਾਮਲੇ 'ਚ ਸਰਕਾਰ ਨੇ ਜਾਰੀ ਕੀਤਾ ਆਰਡੀਨੈਂਸ 
ਚੰਡੀਗੜ੍ਹ, 22 ਜੂਨ – ਪੰਜਾਬ ਸਰਕਾਰ ਨੇ ਨਿੱਜੀ ਸਕੂਲਾਂ ਵੱਲੋਂ ਫ਼ੀਸਾਂ ਵਿੱਚ ਕੀਤੇ ਜਾ ਰਹੇ ਮਨਮਾਨੇ ਵਾਧੇ ਨੂੰ ਰੋਕਣ ਲਈ ਵੱਡਾ ਕਦਮ ਚੁੱਕਦਿਆਂ ਆਰਡੀਨੈਂਸ ਜਾਰੀ ਕਰ ਦਿੱਤਾ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਹੁਣ ਕੋਈ ਵੀ ਨਿੱਜੀ ਸਕੂਲ ਆਪਣੀ ਮਰਜ਼ੀ ਨਾਲ ਫ਼ੀਸਾਂ ਵਿੱਚ ਵਾਧਾ ਨਹੀਂ ਕਰ ਸਕੇਗਾ। ਆਰਡੀਨੈਂਸ ਤਹਿਤ ਸਕੂਲਾਂ ਨੂੰ ਨਿਰਧਾਰਿਤ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ ਅਤੇ ਉਲੰਘਣਾ ਕਰਨ ਵਾਲੀਆਂ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਚੀਮਾ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਿੱਖਿਆ ਨੂੰ ਆਮ ਲੋਕਾਂ ਦੀ ਪਹੁੰਚ ਵਿੱਚ ਰੱਖਣਾ ਹੈ ਅਤੇ ਮਾਪਿਆਂ 'ਤੇ ਵਾਧੂ ਆਰਥਿਕ ਬੋਝ ਪੈਣ ਤੋਂ ਰੋਕਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਿੱਖਿਆ ਖੇਤਰ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਵਿਦਿਆਰਥੀਆਂ ਦੇ ਭਵਿੱਖ ਨਾਲ ਕੋਈ ਸਮਝੌਤਾ ਨਾ ਹੋਵੇ।