ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਜਾਣ ਵਾਲੇ 541 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀਜ਼ਾ ਲੱਗੇ ਪਾਸਪੋਰਟ ਸੌਂਪੇ ਗਏ। ਇਹ ਧਾਰਮਿਕ ਜਥਾ 10 ਜੂਨ ਨੂੰ ਸਵੇਰੇ 8 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਰਵਾਨਾ ਹੋਵੇਗਾ।
ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਮੈਂਬਰ ਭੁਪਿੰਦਰ ਸਿੰਘ ਭਲਵਾਨ ਨੂੰ ਦਿੱਤੀ ਗਈ ਹੈ, ਜਦਕਿ ਗੁਰਮੀਤ ਸਿੰਘ ਬੂਹ ਡਿਪਟੀ ਲੀਡਰ ਵਜੋਂ ਸੇਵਾਵਾਂ ਨਿਭਾਉਣਗੇ।
ਵੀਜ਼ਾ ਲੱਗੇ ਪਾਸਪੋਰਟ ਵੰਡਣ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਪਾਕਿਸਤਾਨ ਵਿਚ ਸਥਿਤ ਸਿੱਖ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਹਰ ਸਿੱਖ ਦੇ ਮਨ ਵਿਚ ਡੂੰਘੀ ਇੱਛਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਯਾਤਰਾ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਉਨ੍ਹਾਂ ਦੱਸਿਆ ਕਿ ਇਸ ਵਾਰ 561 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਿਆਂ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 541 ਨੂੰ ਪਾਕਿਸਤਾਨੀ ਦੂਤਾਵਾਸ ਵੱਲੋਂ ਵੀਜ਼ੇ ਜਾਰੀ ਕੀਤੇ ਗਏ ਹਨ। ਜਿਨ੍ਹਾਂ ਸ਼ਰਧਾਲੂਆਂ ਨੇ ਅਜੇ ਤੱਕ ਆਪਣੇ ਪਾਸਪੋਰਟ ਪ੍ਰਾਪਤ ਨਹੀਂ ਕੀਤੇ, ਉਨ੍ਹਾਂ ਨੂੰ ਰਵਾਨਗੀ ਤੋਂ ਪਹਿਲਾਂ ਇਹ ਲੈਣ ਦੀ ਅਪੀਲ ਕੀਤੀ ਗਈ ਹੈ।
ਪੰਜਾਬ
ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਜਾਣ ਵਾਲੇ 541 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ
ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਜਾਣ ਵਾਲੇ 541 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ