ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਦਿੱਤਾ ਅਸਤੀਫ਼ਾ, ਸਿਆਸੀ ਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਤੇਜ਼
ਚੰਡੀਗੜ੍ਹ, 9 ਜੂਨ:
ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਆਪਣਾ ਅਸਤੀਫ਼ਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਭੇਜਿਆ ਗਿਆ ਹੈ। ਇਸ ਅਚਾਨਕ ਫੈਸਲੇ ਤੋਂ ਬਾਅਦ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ।
ਸੂਤਰਾਂ ਅਨੁਸਾਰ ਰੇਣੂ ਭਾਟੀਆ ਦਾ ਅਸਤੀਫ਼ਾ ਸਰਕਾਰੀ ਹਸਪਤਾਲਾਂ ਵਿੱਚ ਨਰਸਿੰਗ ਸਟਾਫ਼ ਦੀ ਹੜਤਾਲ ਅਤੇ ਹਾਲ ਹੀ ਵਿੱਚ ਉਨ੍ਹਾਂ ਵੱਲੋਂ ਦਿੱਤੇ ਗਏ ਇਕ ਵਿਵਾਦਤ ਬਿਆਨ ਤੋਂ ਬਾਅਦ ਆਏ ਵਿਵਾਦ ਦੇ ਦਰਮਿਆਨ ਸਾਹਮਣੇ ਆਇਆ ਹੈ। ਹਾਲਾਂਕਿ ਅਸਤੀਫ਼ੇ ਵਿੱਚ ਉਨ੍ਹਾਂ ਨੇ ਕਿਸੇ ਵਿਵਾਦ ਦਾ ਜ਼ਿਕਰ ਨਹੀਂ ਕੀਤਾ।
ਮੁੱਖ ਮੰਤਰੀ ਨੂੰ ਭੇਜੇ ਆਪਣੇ ਪੱਤਰ ਵਿੱਚ ਰੇਣੂ ਭਾਟੀਆ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਪ੍ਰਧਾਨ ਵਜੋਂ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਜ਼ਿੰਮੇਵਾਰੀਆਂ ਨਿਭਾਈਆਂ ਹਨ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਮੌਜੂਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਮੌਕਾ ਦੇਣ ਲਈ ਧੰਨਵਾਦ ਵੀ ਕੀਤਾ।
ਰੇਣੂ ਭਾਟੀਆ ਦੇ ਅਸਤੀਫ਼ੇ ਤੋਂ ਬਾਅਦ ਹੁਣ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਸਰਕਾਰ ਮਹਿਲਾ ਕਮਿਸ਼ਨ ਦੇ ਨਵੇਂ ਚੇਅਰਪਰਸਨ ਦੀ ਨਿਯੁਕਤੀ ਕਦੋਂ ਕਰਦੀ ਹੈ।
ਭਾਰਤ
ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਦਿੱਤਾ ਅਸਤੀਫ਼ਾ,
ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਦਿੱਤਾ ਅਸਤੀਫ਼ਾ,