ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਅੰਤਰਿਮ ਜ਼ਮਾਨਤ


 

ਪਟਿਆਲਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ ਦੌਰਾਨ ਮਜੀਠੀਆ ਨੂੰ ਰਾਹਤ ਦਿੰਦਿਆਂ ਅੰਤਰਿਮ ਜ਼ਮਾਨਤ ਮਨਜ਼ੂਰ ਕੀਤੀ। ਇਸ ਫ਼ੈਸਲੇ ਤੋਂ ਬਾਅਦ ਅਕਾਲੀ ਦਲ ਦੇ ਆਗੂਆਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਵੇਖੀ ਗਈ। ਮਾਮਲੇ ਦੀ ਅਗਲੀ ਸੁਣਵਾਈ ਨਿਰਧਾਰਿਤ ਤਾਰੀਖ਼ ’ਤੇ ਹੋਵੇਗੀ।